ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 906 · Raag Raamkalee · Guru Nanak Dev Ji

1ਤੀਰਥਿ ਭਰਮਸਿ ਬਿਆਧਿ ਨ ਜਾਵੈ ॥

2ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥

3ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥

4ਮਨੂਆ ਡੋਲੈ ਨਰਕੇ ਪਾਈ ॥

5ਜਮ ਪੁਰਿ ਬਾਧੋ ਲਹੈ ਸਜਾਈ ॥

6ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥

7ਸਿਧ ਸਾਧਿਕ ਕੇਤੇ ਮੁਨਿ ਦੇਵਾ ॥

8ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥

9ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥

10ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥

11ਕਰਮਿ ਮਿਲੈ ਪਾਵੈ ਸਚੁ ਨਾਉ ॥

12ਤੁਮ ਸਰਣਾਗਤਿ ਰਹਉ ਸੁਭਾਉ ॥

13ਤੁਮ ਤੇ ਉਪਜਿਓ ਭਗਤੀ ਭਾਉ ॥

14ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥

15ਹਉਮੈ ਗਰਬੁ ਜਾਇ ਮਨ ਭੀਨੈ ॥

16ਝੂਠਿ ਨ ਪਾਵਸਿ ਪਾਖੰਡਿ ਕੀਨੈ ॥

17ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥

18ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥

19ਰਾਮਕਲੀ ਮਹਲਾ ੧ ॥

20ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥

21ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥

22ਤਨੁ ਧਨੁ ਦੇਖਤ ਗਰਬਿ ਗਇਆ ॥

23ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥

24ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥

25ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥

26ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥

27ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥

28ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥

29ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥

30ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥

31ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥

32ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥

33ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥

34ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥

35ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥

36ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥

37ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥

38ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥

39ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath