ਗੁਰੂ ਗ੍ਰੰਥ ਸਾਹਿਬ 907 · Raag Raamkalee · Guru Nanak Dev Ji
1ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥
2ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥
3ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥
4ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥
5ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥
6ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥
7ਰਾਮਕਲੀ ਦਖਣੀ ਮਹਲਾ ੧ ॥
8ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥
9ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥
10ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥
11ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥੨॥
12ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥
13ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥
14ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥੫॥
15ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥
16ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥੭॥
17ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥
18ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥
19ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥
20ਰਾਮਕਲੀ ਮਹਲਾ ੧ ॥
21ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥
22ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥
23ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥
24ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥
25ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥
26ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥
27ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥
28ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥
29ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥
30ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥
31ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥
32ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath