ਗੁਰੂ ਗ੍ਰੰਥ ਸਾਹਿਬ 908 · Raag Raamkalee · Guru Nanak Dev Ji
1ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥
2ਕਾਇਆ ਸੋਧਿ ਤਰੈ ਭਵ ਸਾਗਰੁ ਆਤਮ ਤਤੁ ਵੀਚਾਰੀ ॥੧੩॥
3ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥੧੪॥
4ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥੧੫॥
5ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥੧੬॥
6ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥੧੭॥
7ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥੧੮॥
8ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥੧੯॥
9ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥੨੦॥
10ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥੨੧॥
11ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥੨੨॥
12ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥੨੩॥
13ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥੨੪॥
14ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥੨੫॥੯॥
15ਰਾਮਕਲੀ ਮਹਲਾ ੩ ਅਸਟਪਦੀਆ
16ੴ ਸਤਿਗੁਰ ਪ੍ਰਸਾਦਿ ॥
17ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥
18ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥
19ਐਸੀ ਕਿੰਗੁਰੀ ਵਜਾਇ ਜੋਗੀ ॥
20ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥
21ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥
22ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥
23ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥
24ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥
25ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥
26ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥
27ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥
28ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥
29ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥
30ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥
31ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥
32ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath