ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 909 · Raag Raamkalee · Guru Amar Daas Ji

1ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥

2ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥

3ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥

4ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥

5ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥

6ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥

7ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥

8ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥

9ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥

10ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥

11ਰਾਮਕਲੀ ਮਹਲਾ ੩ ॥

12ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥

13ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥

14ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

15ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

16ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

17ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

18ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

19ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

20ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

21ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

22ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥

23ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥

24ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

25ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

26ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

27ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

28ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

29ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

30ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥

31ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

32ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

33ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath