ਗੁਰੂ ਗ੍ਰੰਥ ਸਾਹਿਬ 90 · Siree Raag
1ਮਃ ੩ ॥
2ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥
3ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥
4ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥
5ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥
6ਪਉੜੀ ॥
7ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥
8ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥
9ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥
10ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥
11ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥
12ਸਲੋਕ ਮਃ ੩ ॥
13ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥
14ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥
15ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥
16ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
17ਮਃ ੩ ॥
18ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥
19ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥
20ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥
21ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥
22ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥
23ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥
24ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥
25ਪਉੜੀ ॥
26ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥
27ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥
28ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥
29ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥
30ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥੧੮॥
31ਸਲੋਕ ਮਃ ੩ ॥
32ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥
33ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥
34ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥
35ਮਃ ੩ ॥
36ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
37ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥
38ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥
39ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥
40ਪਉੜੀ ॥
41ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥
42ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath