ਗੁਰੂ ਗ੍ਰੰਥ ਸਾਹਿਬ 910 · Raag Raamkalee · Guru Amar Daas Ji
1ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥
2ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥
3ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥
4ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥
5ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥
6ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥
7ਰਾਮਕਲੀ ਮਹਲਾ ੩ ॥
8ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥
9ਸੰਤਹੁ ਗੁਰਮੁਖਿ ਪੂਰਾ ਪਾਈ ॥
10ਨਾਮੋ ਪੂਜ ਕਰਾਈ ॥੧॥ ਰਹਾਉ ॥
11ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥
12ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥
13ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥
14ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥
15ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥
16ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥
17ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥
18ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥
19ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥
20ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥
21ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥
22ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥
23ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥
24ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥
25ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥
26ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥
27ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥
28ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥
29ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥
30ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥
31ਰਾਮਕਲੀ ਮਹਲਾ ੩ ॥
32ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥
33ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥
34ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath