ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 911 · Raag Raamkalee · Guru Amar Daas Ji

1ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥

2ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥

3ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥

4ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥

5ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥

6ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥

7ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥

8ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥

9ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥

10ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥

11ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥

12ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥

13ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

14ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥

15ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥

16ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥

17ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥

18ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥

19ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥

20ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥

21ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥

22ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥

23ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥

24ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥

25ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥

26ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥

27ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥

28ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥

29ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

30ਰਾਮਕਲੀ ਮਹਲਾ ੩ ॥

31ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥

32ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath