ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 912 · Raag Raamkalee · Guru Amar Daas Ji

1ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥

2ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥

3ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥

4ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥

5ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥

6ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥

7ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥

8ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥

9ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥

10ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥

11ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥

12ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥

13ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥

14ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥

15ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥

16ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥

17ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥

18ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥

19ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥

20ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥

21ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥

22ਰਾਮਕਲੀ ਮਹਲਾ ੫ ਅਸਟਪਦੀਆ

23ੴ ਸਤਿਗੁਰ ਪ੍ਰਸਾਦਿ ॥

24ਕਿਨਹੀ ਕੀਆ ਪਰਵਿਰਤਿ ਪਸਾਰਾ ॥

25ਕਿਨਹੀ ਕੀਆ ਪੂਜਾ ਬਿਸਥਾਰਾ ॥

26ਕਿਨਹੀ ਨਿਵਲ ਭੁਇਅੰਗਮ ਸਾਧੇ ॥

27ਮੋਹਿ ਦੀਨ ਹਰਿ ਹਰਿ ਆਰਾਧੇ ॥੧॥

28ਤੇਰਾ ਭਰੋਸਾ ਪਿਆਰੇ ॥

29ਆਨ ਨ ਜਾਨਾ ਵੇਸਾ ॥੧॥ ਰਹਾਉ ॥

30ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥

31ਕਿਨਹੀ ਮੋਨਿ ਅਉਧੂਤੁ ਸਦਾਇਆ ॥

32ਕੋਈ ਕਹਤਉ ਅਨੰਨਿ ਭਗਉਤੀ ॥

33ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥

34ਕਿਨਹੀ ਕਹਿਆ ਹਉ ਤੀਰਥ ਵਾਸੀ ॥

35ਕੋਈ ਅੰਨੁ ਤਜਿ ਭਇਆ ਉਦਾਸੀ ॥

36ਕਿਨਹੀ ਭਵਨੁ ਸਭ ਧਰਤੀ ਕਰਿਆ ॥

37ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥

38ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath