ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 913 · Raag Raamkalee · Guru Arjan Dev Ji

1ਕਿਨਹੀ ਕਹਿਆ ਬਾਹ ਬਹੁ ਭਾਈ ॥

2ਕੋਈ ਕਹੈ ਮੈ ਧਨਹਿ ਪਸਾਰਾ ॥

3ਮੋਹਿ ਦੀਨ ਹਰਿ ਹਰਿ ਆਧਾਰਾ ॥੪॥

4ਕਿਨਹੀ ਘੂਘਰ ਨਿਰਤਿ ਕਰਾਈ ॥

5ਕਿਨਹੂ ਵਰਤ ਨੇਮ ਮਾਲਾ ਪਾਈ ॥

6ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥

7ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥

8ਕਿਨਹੀ ਸਿਧ ਬਹੁ ਚੇਟਕ ਲਾਏ ॥

9ਕਿਨਹੀ ਭੇਖ ਬਹੁ ਥਾਟ ਬਨਾਏ ॥

10ਕਿਨਹੀ ਤੰਤ ਮੰਤ ਬਹੁ ਖੇਵਾ ॥

11ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥

12ਕੋਈ ਚਤੁਰੁ ਕਹਾਵੈ ਪੰਡਿਤ ॥

13ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥

14ਕੋਈ ਕਰੈ ਆਚਾਰ ਸੁਕਰਣੀ ॥

15ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥

16ਸਗਲੇ ਕਰਮ ਧਰਮ ਜੁਗ ਸੋਧੇ ॥

17ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥

18ਕਹੁ ਨਾਨਕ ਜਉ ਸਾਧਸੰਗੁ ਪਾਇਆ ॥

19ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥

20ਰਾਮਕਲੀ ਮਹਲਾ ੫ ॥

21ਇਸੁ ਪਾਨੀ ਤੇ ਜਿਨਿ ਤੂ ਘਰਿਆ ॥

22ਮਾਟੀ ਕਾ ਲੇ ਦੇਹੁਰਾ ਕਰਿਆ ॥

23ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥

24ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥

25ਰਾਖਨਹਾਰੁ ਸਮ੍ਹਾਰਿ ਜਨਾ ॥

26ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥

27ਜਿਨਿ ਦੀਏ ਤੁਧੁ ਬਾਪ ਮਹਤਾਰੀ ॥

28ਜਿਨਿ ਦੀਏ ਭ੍ਰਾਤ ਪੁਤ ਹਾਰੀ ॥

29ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥

30ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥

31ਜਿਨਿ ਦੀਆ ਤੁਧੁ ਪਵਨੁ ਅਮੋਲਾ ॥

32ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥

33ਜਿਨਿ ਦੀਆ ਤੁਧੁ ਪਾਵਕੁ ਬਲਨਾ ॥

34ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥

35ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥

36ਅੰਤਰਿ ਥਾਨ ਠਹਰਾਵਨ ਕਉ ਕੀਏ ॥

37ਬਸੁਧਾ ਦੀਓ ਬਰਤਨਿ ਬਲਨਾ ॥

38ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥

39ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥

40ਹਸਤ ਕਮਾਵਨ ਬਾਸਨ ਰਸਨਾ ॥

41ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥

42ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥

43ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥

44ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥

45ਅਬ ਤੂ ਸੀਝੁ ਭਾਵੈ ਨਹੀ ਸੀਝੈ ॥

46ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥

47ਈਹਾ ਊਹਾ ਏਕੈ ਓਹੀ ॥

48ਜਤ ਕਤ ਦੇਖੀਐ ਤਤ ਤਤ ਤੋਹੀ ॥

49ਤਿਸੁ ਸੇਵਤ ਮਨਿ ਆਲਸੁ ਕਰੈ ॥

50ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥

51ਹਮ ਅਪਰਾਧੀ ਨਿਰਗੁਨੀਆਰੇ ॥

52ਨਾ ਕਿਛੁ ਸੇਵਾ ਨਾ ਕਰਮਾਰੇ ॥

53ਗੁਰੁ ਬੋਹਿਥੁ ਵਡਭਾਗੀ ਮਿਲਿਆ ॥

54ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥

55ਰਾਮਕਲੀ ਮਹਲਾ ੫ ॥

56ਕਾਹੂ ਬਿਹਾਵੈ ਰੰਗ ਰਸ ਰੂਪ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath