ਗੁਰੂ ਗ੍ਰੰਥ ਸਾਹਿਬ 914 · Raag Raamkalee · Guru Arjan Dev Ji
1ਕਾਹੂ ਬਿਹਾਵੈ ਮਾਇ ਬਾਪ ਪੂਤ ॥
2ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
3ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
4ਰਚਨਾ ਸਾਚੁ ਬਨੀ ॥
5ਸਭ ਕਾ ਏਕੁ ਧਨੀ ॥੧॥ ਰਹਾਉ ॥
6ਕਾਹੂ ਬਿਹਾਵੈ ਬੇਦ ਅਰੁ ਬਾਦਿ ॥
7ਕਾਹੂ ਬਿਹਾਵੈ ਰਸਨਾ ਸਾਦਿ ॥
8ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥
9ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
10ਕਾਹੂ ਬਿਹਾਵੈ ਖੇਲਤ ਜੂਆ ॥
11ਕਾਹੂ ਬਿਹਾਵੈ ਅਮਲੀ ਹੂਆ ॥
12ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥
13ਹਰਿ ਜਨ ਬਿਹਾਵੈ ਨਾਮ ਧਿਆਏ ॥੩॥
14ਕਾਹੂ ਬਿਹਾਵੈ ਜੋਗ ਤਪ ਪੂਜਾ ॥
15ਕਾਹੂ ਰੋਗ ਸੋਗ ਭਰਮੀਜਾ ॥
16ਕਾਹੂ ਪਵਨ ਧਾਰ ਜਾਤ ਬਿਹਾਏ ॥
17ਸੰਤ ਬਿਹਾਵੈ ਕੀਰਤਨੁ ਗਾਏ ॥੪॥
18ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥
19ਕਾਹੂ ਬਿਹਾਵੈ ਸੋ ਪਿੜੁ ਮਾਲਤ ॥
20ਕਾਹੂ ਬਿਹਾਵੈ ਬਾਲ ਪੜਾਵਤ ॥
21ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
22ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥
23ਕਾਹੂ ਬਿਹਾਵੈ ਜੀਆਇਹ ਹਿਰਤੇ ॥
24ਕਾਹੂ ਬਿਹਾਵੈ ਰਾਜ ਮਹਿ ਡਰਤੇ ॥
25ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
26ਕਾਹੂ ਬਿਹਾਵੈ ਮਤਾ ਮਸੂਰਤਿ ॥
27ਕਾਹੂ ਬਿਹਾਵੈ ਸੇਵਾ ਜਰੂਰਤਿ ॥
28ਕਾਹੂ ਬਿਹਾਵੈ ਸੋਧਤ ਜੀਵਤ ॥
29ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
30ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥
31ਨਾ ਕੋ ਮੂੜੁ ਨਹੀ ਕੋ ਸਿਆਨਾ ॥
32ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
33ਰਾਮਕਲੀ ਮਹਲਾ ੫ ॥
34ਦਾਵਾ ਅਗਨਿ ਰਹੇ ਹਰਿ ਬੂਟ ॥
35ਮਾਤ ਗਰਭ ਸੰਕਟ ਤੇ ਛੂਟ ॥
36ਜਾ ਕਾ ਨਾਮੁ ਸਿਮਰਤ ਭਉ ਜਾਇ ॥
37ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥
38ਐਸੇ ਰਾਖਨਹਾਰ ਦਇਆਲ ॥
39ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥
40ਜਲੁ ਪੀਵਤ ਜਿਉ ਤਿਖਾ ਮਿਟੰਤ ॥
41ਧਨ ਬਿਗਸੈ ਗ੍ਰਿਹਿ ਆਵਤ ਕੰਤ ॥
42ਲੋਭੀ ਕਾ ਧਨੁ ਪ੍ਰਾਣ ਅਧਾਰੁ ॥
43ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥
44ਕਿਰਸਾਨੀ ਜਿਉ ਰਾਖੈ ਰਖਵਾਲਾ ॥
45ਮਾਤ ਪਿਤਾ ਦਇਆ ਜਿਉ ਬਾਲਾ ॥
46ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥
47ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥
48ਜਿਉ ਅੰਧੁਲੇ ਪੇਖਤ ਹੋਇ ਅਨੰਦ ॥
49ਗੂੰਗਾ ਬਕਤ ਗਾਵੈ ਬਹੁ ਛੰਦ ॥
50ਪਿੰਗੁਲ ਪਰਬਤ ਪਰਤੇ ਪਾਰਿ ॥
51ਹਰਿ ਕੈ ਨਾਮਿ ਸਗਲ ਉਧਾਰਿ ॥੪॥
52ਜਿਉ ਪਾਵਕ ਸੰਗਿ ਸੀਤ ਕੋ ਨਾਸ ॥
53ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥
54ਜਿਉ ਸਾਬੁਨਿ ਕਾਪਰ ਊਜਲ ਹੋਤ ॥
55ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥
56ਜਿਉ ਚਕਵੀ ਸੂਰਜ ਕੀ ਆਸ ॥
57ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥
58ਜਿਉ ਕੁਰੰਕ ਨਾਦ ਕਰਨ ਸਮਾਨੇ ॥
59ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath