ਗੁਰੂ ਗ੍ਰੰਥ ਸਾਹਿਬ 915 · Raag Raamkalee · Guru Arjan Dev Ji
1ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥
2ਦਇਆਲ ਭਏ ਤਾ ਆਏ ਚੀਤਿ ॥
3ਦਇਆ ਧਾਰੀ ਤਿਨਿ ਧਾਰਣਹਾਰ ॥
4ਬੰਧਨ ਤੇ ਹੋਈ ਛੁਟਕਾਰ ॥੭॥
5ਸਭਿ ਥਾਨ ਦੇਖੇ ਨੈਣ ਅਲੋਇ ॥
6ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
7ਭ੍ਰਮ ਭੈ ਛੂਟੇ ਗੁਰ ਪਰਸਾਦ ॥
8ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥
9ਰਾਮਕਲੀ ਮਹਲਾ ੫ ॥
10ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥
11ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥
12ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥
13ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥
14ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥
15ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥
16ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥
17ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥
18ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥
19ਰਾਮਕਲੀ ਮਹਲਾ ੫ ਅਸਟਪਦੀ
20ੴ ਸਤਿਗੁਰ ਪ੍ਰਸਾਦਿ ॥
21ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥
22ਮੇਰਾ ਗੁਰੁ ਪਰਮੇਸਰੁ ਸੁਖਦਾਈ ॥
23ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥
24ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥
25ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥
26ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥
27ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥
28ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥
29ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥
30ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥
31ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥
32ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥
33ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥
34ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥
35ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥
36ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath