ਗੁਰੂ ਗ੍ਰੰਥ ਸਾਹਿਬ 916 · Raag Raamkalee · Guru Arjan Dev Ji
1ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥
2ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥
3ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥
4ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥
5ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥
6ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥
7ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥
8ਰਾਮਕਲੀ ਮਹਲਾ ੫ ॥
9ਸਲੋਕੁ ॥
10ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
11ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥
12ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥
13ਸਤਿਗੁਰਿ ਖੇਪ ਨਿਬਾਹੀ ਸੰਤਹੁ ॥
14ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥
15ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥
16ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥
17ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥
18ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥
19ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥
20ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥
21ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥
22ਰਾਮਕਲੀ ਮਹਲਾ ੫ ॥
23ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
24ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥
25ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥
26ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥
27ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥
28ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥
29ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮੑਾਰੀ ॥੫॥
30ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥
31ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥
32ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath