ਗੁਰੂ ਗ੍ਰੰਥ ਸਾਹਿਬ 917 · Raag Raamkalee
1ਰਾਮਕਲੀ ਮਹਲਾ ੩ ਅਨੰਦੁ
2ੴ ਸਤਿਗੁਰ ਪ੍ਰਸਾਦਿ ॥
3ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
4ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
5ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
6ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
7ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
8ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
9ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
10ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
11ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
12ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
13ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
14ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
15ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
16ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
17ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
18ਸਾਚਾ ਨਾਮੁ ਮੇਰਾ ਆਧਾਰੋ ॥
19ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
20ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
21ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
22ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
23ਸਾਚਾ ਨਾਮੁ ਮੇਰਾ ਆਧਾਰੋ ॥੪॥
24ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
25ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
26ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
27ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
28ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
29ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
30ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
31ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
32ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
33ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
34ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
35ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
36ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
37ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
38ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath