ਗੁਰੂ ਗ੍ਰੰਥ ਸਾਹਿਬ 918 · Raag Raamkalee · Guru Amar Daas Ji
1ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
2ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
3ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
4ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
5ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
6ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
7ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
8ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
9ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
10ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
11ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
12ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
13ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
14ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
15ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
16ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
17ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
18ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
19ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
20ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
21ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
22ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
23ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
24ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
25ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
26ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
27ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
28ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
29ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
30ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
31ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
32ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
33ਭਗਤਾ ਕੀ ਚਾਲ ਨਿਰਾਲੀ ॥
34ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
35ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
36ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath