ਗੁਰੂ ਗ੍ਰੰਥ ਸਾਹਿਬ 919 · Raag Raamkalee · Guru Amar Daas Ji
1ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
2ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥
3ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
4ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
5ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
6ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
7ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥
8ਏਹੁ ਸੋਹਿਲਾ ਸਬਦੁ ਸੁਹਾਵਾ ॥
9ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
10ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
11ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
12ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
13ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
14ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
15ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥
16ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
17ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥
18ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
19ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
20ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
21ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
22ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥
23ਜੀਅਹੁ ਮੈਲੇ ਬਾਹਰਹੁ ਨਿਰਮਲ ॥
24ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥
25ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
26ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
27ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
28ਜੀਅਹੁ ਨਿਰਮਲ ਬਾਹਰਹੁ ਨਿਰਮਲ ॥
29ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
30ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
31ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
32ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
33ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
34ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
35ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
36ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath