ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 91 · Siree Raag · Guru Amar Daas Ji

1ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥

2ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥

3ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥

4ਸਲੋਕ ਮਃ ੧ ॥

5ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥

6ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥

7ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥

8ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥

9ਮਃ ੧ ॥

10ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥

11ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥

12ਪਉੜੀ ॥

13ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥

14ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥

15ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥

16ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥

17ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥

18ਸਲੋਕ ਮਃ ੩ ॥

19ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥

20ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥

21ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥

22ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥

23ਮਃ ੩ ॥

24ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥

25ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥

26ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥

27ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥

28ਪਉੜੀ ॥

29ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥

30ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥

31ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥

32ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥

33ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ

34ੴ ਸਤਿਗੁਰ ਪ੍ਰਸਾਦਿ ॥

35ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ

36ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥

37ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath