ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 920 · Raag Raamkalee · Guru Amar Daas Ji

1ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

2ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥

3ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥

4ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥

5ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥

6ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

7ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥

8ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥

9ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥

10ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥

11ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

12ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥

13ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥

14ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥

15ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥

16ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥

17ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

18ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥

19ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥

20ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥

21ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥

22ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥

23ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥

24ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥

25ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥

26ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥

27ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

28ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥

29ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥

30ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥

31ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥

32ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥

33ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥

34ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥

35ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath