ਗੁਰੂ ਗ੍ਰੰਥ ਸਾਹਿਬ 921 · Raag Raamkalee · Guru Amar Daas Ji
1ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥
2ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥
3ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥
4ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥
5ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥
6ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥
7ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥
8ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥
9ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥
10ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥
11ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥
12ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥
13ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥
14ਹਰਿ ਰਾਸਿ ਮੇਰੀ ਮਨੁ ਵਣਜਾਰਾ ॥
15ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥
16ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥
17ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥
18ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥
19ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
20ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
21ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
22ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
23ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥
24ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥
25ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥
26ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
27ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥
28ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥
29ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥
30ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥
31ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥
32ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥
33ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath