ਗੁਰੂ ਗ੍ਰੰਥ ਸਾਹਿਬ 922 · Raag Raamkalee · Guru Amar Daas Ji
1ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥
2ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
3ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
4ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
5ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
6ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥
7ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
8ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
9ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
10ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥
11ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥
12ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
13ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
14ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
15ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥
16ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥
17ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
18ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥
19ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
20ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
21ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥
22ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
23ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
24ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
25ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
26ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥
27ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
28ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
29ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
30ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
31ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
32ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath