ਗੁਰੂ ਗ੍ਰੰਥ ਸਾਹਿਬ 923 · Raag Raamkalee
1ਰਾਮਕਲੀ ਸਦੁ
2ੴ ਸਤਿਗੁਰ ਪ੍ਰਸਾਦਿ ॥
3ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥
4ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥
5ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥
6ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥
7ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥
8ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥
9ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥
10ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥
11ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥
12ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥
13ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥
14ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥
15ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥
16ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥
17ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥
18ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥
19ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥
20ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥
21ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥
22ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥
23ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥
24ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥
25ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥
26ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥
27ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥
28ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥
29ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥
30ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥
31ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
32ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath