ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 924 · Raag Raamkalee · Bhatt (Baba) Sundar

1ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥

2ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥

3ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥

4ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥

5ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥

6ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥

7ਰਾਮਕਲੀ ਮਹਲਾ ੫ ਛੰਤ

8ੴ ਸਤਿਗੁਰ ਪ੍ਰਸਾਦਿ ॥

9ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥

10ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥

11ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥

12ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥

13ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥

14ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥

15ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥

16ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥

17ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥

18ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥

19ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥

20ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥

21ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥

22ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥

23ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥

24ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥

25ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥

26ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥

27ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥

28ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥

29ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥

30ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥

31ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥

32ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath