ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 925 · Raag Raamkalee

1ਰਾਮਕਲੀ ਮਹਲਾ ੫ ॥

2ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥

3ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥

4ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥

5ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥

6ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥

7ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥

8ਚਰਨ ਕਮਲ ਆਧਾਰੁ ਜਨ ਕਾ ਆਸਰਾ ॥

9ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥

10ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥

11ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥

12ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥

13ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥

14ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥

15ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥

16ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥

17ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥

18ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥

19ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥

20ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥

21ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥

22ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥

23ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥

24ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥

25ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥

26ਰਾਮਕਲੀ ਮਹਲਾ ੫ ॥

27ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥

28ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥

29ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥

30ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥

31ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥

32ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥

33ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥

34ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥

35ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥

36ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥

37ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath