ਗੁਰੂ ਗ੍ਰੰਥ ਸਾਹਿਬ 926 · Raag Raamkalee · Guru Arjan Dev Ji
1ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥
2ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥
3ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥
4ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥
5ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥
6ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥
7ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥
8ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥
9ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥
10ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥
11ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥
12ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥
13ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥
14ਰਾਮਕਲੀ ਮਹਲਾ ੫ ਛੰਤ ॥
15ਸਲੋਕੁ ॥
16ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥
17ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥
18ਛੰਤੁ ॥
19ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥
20ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥
21ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥
22ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥
23ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥
24ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥
25ਸਲੋਕੁ ॥
26ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥
27ਨਾਨਕ ਟੇਕ ਗੋੁਪਾਲ ਕੀ ਗੋਵਿੰਦ ਸੰਕਟ ਮੋਚ ॥੧॥
28ਛੰਤੁ ॥
29ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥
30ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥
31ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥
32ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥
33ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥
34ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥
35ਸਲੋਕੁ ॥
36ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥
37ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥
38ਛੰਤੁ ॥
39ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥
40ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath