ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 927 · Raag Raamkalee · Guru Arjan Dev Ji

1ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥

2ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥

3ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥

4ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥

5ਸਲੋਕੁ ॥

6ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥

7ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥

8ਛੰਤੁ ॥

9ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥

10ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥

11ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥

12ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥

13ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥

14ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥

15ਰਾਗੁ ਰਾਮਕਲੀ ਮਹਲਾ ੫ ॥

16ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥

17ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥

18ਰਾਮਕਲੀ ਮਹਲਾ ੫ ਰੁਤੀ ਸਲੋਕੁ

19ੴ ਸਤਿਗੁਰ ਪ੍ਰਸਾਦਿ ॥

20ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥

21ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥

22ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥

23ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥

24ਛੰਤੁ ॥

25ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥

26ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥

27ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥

28ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥

29ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥

30ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

31ਸਲੋਕ ॥

32ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥

33ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥

34ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥

35ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥

36ਛੰਤੁ ॥

37ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥

38ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥

39ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath