ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 928 · Raag Raamkalee · Guru Arjan Dev Ji

1ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥

2ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥

3ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥

4ਸਲੋਕ ॥

5ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥

6ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥

7ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥

8ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥

9ਛੰਤੁ ॥

10ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥

11ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥

12ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥

13ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥

14ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥

15ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥

16ਸਲੋਕ ॥

17ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥

18ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥

19ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥

20ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥

21ਛੰਤੁ ॥

22ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥

23ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥

24ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥

25ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥

26ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥

27ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥

28ਸਲੋਕ ॥

29ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥

30ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥

31ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥

32ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥

33ਛੰਤੁ ॥

34ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥

35ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥

36ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥

37ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥

38ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥

39ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥

40ਸਲੋਕ ॥

41ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥

42ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath