ਗੁਰੂ ਗ੍ਰੰਥ ਸਾਹਿਬ 929 · Raag Raamkalee · Guru Arjan Dev Ji
1ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥
2ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥
3ਛੰਤੁ ॥
4ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥
5ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥
6ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥
7ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥
8ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥
9ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
10ਸਲੋਕ ॥
11ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥
12ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥
13ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥
14ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥
15ਛੰਤੁ ॥
16ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥
17ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥
18ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥
19ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥
20ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥
21ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
22ਸਲੋਕ ॥
23ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥
24ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥
25ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥
26ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥
27ਛੰਤੁ ॥
28ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥
29ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥
30ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥
31ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥
32ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥
33ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
34ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
35ੴ ਸਤਿਗੁਰ ਪ੍ਰਸਾਦਿ ॥
36ਓਅੰਕਾਰਿ ਬ੍ਰਹਮਾ ਉਤਪਤਿ ॥
37ਓਅੰਕਾਰੁ ਕੀਆ ਜਿਨਿ ਚਿਤਿ ॥
38ਓਅੰਕਾਰਿ ਸੈਲ ਜੁਗ ਭਏ ॥
39ਓਅੰਕਾਰਿ ਬੇਦ ਨਿਰਮਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath