ਗੁਰੂ ਗ੍ਰੰਥ ਸਾਹਿਬ 92 · Siree Raag · Bhagat Kabeer Ji
1ਐਸਾ ਤੈਂ ਜਗੁ ਭਰਮਿ ਲਾਇਆ ॥
2ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
3ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥
4ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥
5ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥
6ਭਰਮੁ ਭੁਲਾਵਾ ਵਿਚਹੁ ਜਾਇ ॥
7ਉਪਜੈ ਸਹਜੁ ਗਿਆਨ ਮਤਿ ਜਾਗੈ ॥
8ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
9ਇਤੁ ਸੰਗਤਿ ਨਾਹੀ ਮਰਣਾ ॥
10ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
11ਸਿਰੀਰਾਗੁ ਤ੍ਰਿਲੋਚਨ ਕਾ ॥
12ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥
13ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥
14ਦੂੜਾ ਆਇਓਹਿ ਜਮਹਿ ਤਣਾ ॥ ਤਿਨ ਆਗਲੜੈ ਮੈ ਰਹਣੁ ਨ ਜਾਇ ॥
15ਕੋਈ ਕੋਈ ਸਾਜਣੁ ਆਇ ਕਹੈ ॥
16ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥
17ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥
18ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥
19ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥
20ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥
21ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥
22ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥
23ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥
24ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥
25ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥
26ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥
27ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥
28ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥
29ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥
30ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥
31ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥
32ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥
33ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥
34ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥
35ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath