ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 930 · Raag Raamkalee · Guru Nanak Dev Ji

1ਓਅੰਕਾਰਿ ਸਬਦਿ ਉਧਰੇ ॥

2ਓਅੰਕਾਰਿ ਗੁਰਮੁਖਿ ਤਰੇ ॥

3ਓਨਮ ਅਖਰ ਸੁਣਹੁ ਬੀਚਾਰੁ ॥

4ਓਨਮ ਅਖਰੁ ਤ੍ਰਿਭਵਣ ਸਾਰੁ ॥੧॥

5ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥

6ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥

7ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥

8ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥

9ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥

10ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥

11ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥

12ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥

13ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥

14ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥

15ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥

16ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥

17ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥

18ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥

19ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥

20ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥

21ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥

22ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥

23ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥

24ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥

25ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥

26ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥

27ਏਕੁ ਅਚਾਰੁ ਰੰਗੁ ਇਕੁ ਰੂਪੁ ॥

28ਪਉਣ ਪਾਣੀ ਅਗਨੀ ਅਸਰੂਪੁ ॥

29ਏਕੋ ਭਵਰੁ ਭਵੈ ਤਿਹੁ ਲੋਇ ॥

30ਏਕੋ ਬੂਝੈ ਸੂਝੈ ਪਤਿ ਹੋਇ ॥

31ਗਿਆਨੁ ਧਿਆਨੁ ਲੇ ਸਮਸਰਿ ਰਹੈ ॥

32ਗੁਰਮੁਖਿ ਏਕੁ ਵਿਰਲਾ ਕੋ ਲਹੈ ॥

33ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥

34ਗੁਰੂ ਦੁਆਰੈ ਆਖਿ ਸੁਣਾਏ ॥੭॥

35ਊਰਮ ਧੂਰਮ ਜੋਤਿ ਉਜਾਲਾ ॥

36ਤੀਨਿ ਭਵਣ ਮਹਿ ਗੁਰ ਗੋਪਾਲਾ ॥

37ਊਗਵਿਆ ਅਸਰੂਪੁ ਦਿਖਾਵੈ ॥

38ਕਰਿ ਕਿਰਪਾ ਅਪੁਨੈ ਘਰਿ ਆਵੈ ॥

39ਊਨਵਿ ਬਰਸੈ ਨੀਝਰ ਧਾਰਾ ॥

40ਊਤਮ ਸਬਦਿ ਸਵਾਰਣਹਾਰਾ ॥

41ਇਸੁ ਏਕੇ ਕਾ ਜਾਣੈ ਭੇਉ ॥

42ਆਪੇ ਕਰਤਾ ਆਪੇ ਦੇਉ ॥੮॥

43ਉਗਵੈ ਸੂਰੁ ਅਸੁਰ ਸੰਘਾਰੈ ॥

44ਊਚਉ ਦੇਖਿ ਸਬਦਿ ਬੀਚਾਰੈ ॥

45ਊਪਰਿ ਆਦਿ ਅੰਤਿ ਤਿਹੁ ਲੋਇ ॥

46ਆਪੇ ਕਰੈ ਕਥੈ ਸੁਣੈ ਸੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath