ਗੁਰੂ ਗ੍ਰੰਥ ਸਾਹਿਬ 931 · Raag Raamkalee · Guru Nanak Dev Ji
1ਓਹੁ ਬਿਧਾਤਾ ਮਨੁ ਤਨੁ ਦੇਇ ॥
2ਓਹੁ ਬਿਧਾਤਾ ਮਨਿ ਮੁਖਿ ਸੋਇ ॥
3ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥
4ਨਾਨਕ ਨਾਮਿ ਰਤੇ ਪਤਿ ਹੋਇ ॥੯॥
5ਰਾਜਨ ਰਾਮ ਰਵੈ ਹਿਤਕਾਰਿ ॥
6ਰਣ ਮਹਿ ਲੂਝੈ ਮਨੂਆ ਮਾਰਿ ॥
7ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥
8ਤੀਨਿ ਭਵਨ ਜੁਗ ਚਾਰੇ ਜਾਤਾ ॥
9ਜਿਨਿ ਜਾਤਾ ਸੋ ਤਿਸ ਹੀ ਜੇਹਾ ॥
10ਅਤਿ ਨਿਰਮਾਇਲੁ ਸੀਝਸਿ ਦੇਹਾ ॥
11ਰਹਸੀ ਰਾਮੁ ਰਿਦੈ ਇਕ ਭਾਇ ॥
12ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥
13ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥
14ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥
15ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥
16ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
17ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥
18ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥
19ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥
20ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
21ਲਾਹਾ ਨਾਮੁ ਰਤਨੁ ਜਪਿ ਸਾਰੁ ॥
22ਲਬੁ ਲੋਭੁ ਬੁਰਾ ਅਹੰਕਾਰੁ ॥
23ਲਾੜੀ ਚਾੜੀ ਲਾਇਤਬਾਰੁ ॥
24ਮਨਮੁਖੁ ਅੰਧਾ ਮੁਗਧੁ ਗਵਾਰੁ ॥
25ਲਾਹੇ ਕਾਰਣਿ ਆਇਆ ਜਗਿ ॥
26ਹੋਇ ਮਜੂਰੁ ਗਇਆ ਠਗਾਇ ਠਗਿ ॥
27ਲਾਹਾ ਨਾਮੁ ਪੂੰਜੀ ਵੇਸਾਹੁ ॥
28ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
29ਆਇ ਵਿਗੂਤਾ ਜਗੁ ਜਮ ਪੰਥੁ ॥
30ਆਈ ਨ ਮੇਟਣ ਕੋ ਸਮਰਥੁ ॥
31ਆਥਿ ਸੈਲ ਨੀਚ ਘਰਿ ਹੋਇ ॥
32ਆਥਿ ਦੇਖਿ ਨਿਵੈ ਜਿਸੁ ਦੋਇ ॥
33ਆਥਿ ਹੋਇ ਤਾ ਮੁਗਧੁ ਸਿਆਨਾ ॥
34ਭਗਤਿ ਬਿਹੂਨਾ ਜਗੁ ਬਉਰਾਨਾ ॥
35ਸਭ ਮਹਿ ਵਰਤੈ ਏਕੋ ਸੋਇ ॥
36ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
37ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥
38ਜਨਮਿ ਮਰਣਿ ਨਹੀ ਧੰਧਾ ਧੈਰੁ ॥
39ਜੋ ਦੀਸੈ ਸੋ ਆਪੇ ਆਪਿ ॥
40ਆਪਿ ਉਪਾਇ ਆਪੇ ਘਟ ਥਾਪਿ ॥
41ਆਪਿ ਅਗੋਚਰੁ ਧੰਧੈ ਲੋਈ ॥
42ਜੋਗ ਜੁਗਤਿ ਜਗਜੀਵਨੁ ਸੋਈ ॥
43ਕਰਿ ਆਚਾਰੁ ਸਚੁ ਸੁਖੁ ਹੋਈ ॥
44ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
45ਵਿਣੁ ਨਾਵੈ ਵੇਰੋਧੁ ਸਰੀਰ ॥
46ਕਿਉ ਨ ਮਿਲਹਿ ਕਾਟਹਿ ਮਨ ਪੀਰ ॥
47ਵਾਟ ਵਟਾਊ ਆਵੈ ਜਾਇ ॥
48ਕਿਆ ਲੇ ਆਇਆ ਕਿਆ ਪਲੈ ਪਾਇ ॥
49ਵਿਣੁ ਨਾਵੈ ਤੋਟਾ ਸਭ ਥਾਇ ॥
50ਲਾਹਾ ਮਿਲੈ ਜਾ ਦੇਇ ਬੁਝਾਇ ॥
51ਵਣਜੁ ਵਾਪਾਰੁ ਵਣਜੈ ਵਾਪਾਰੀ ॥
52ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
53ਗੁਣ ਵੀਚਾਰੇ ਗਿਆਨੀ ਸੋਇ ॥
54ਗੁਣ ਮਹਿ ਗਿਆਨੁ ਪਰਾਪਤਿ ਹੋਇ ॥
55ਗੁਣਦਾਤਾ ਵਿਰਲਾ ਸੰਸਾਰਿ ॥
56ਸਾਚੀ ਕਰਣੀ ਗੁਰ ਵੀਚਾਰਿ ॥
57ਅਗਮ ਅਗੋਚਰੁ ਕੀਮਤਿ ਨਹੀ ਪਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath