ਗੁਰੂ ਗ੍ਰੰਥ ਸਾਹਿਬ 932 · Raag Raamkalee · Guru Nanak Dev Ji
1ਤਾ ਮਿਲੀਐ ਜਾ ਲਏ ਮਿਲਾਇ ॥
2ਗੁਣਵੰਤੀ ਗੁਣ ਸਾਰੇ ਨੀਤ ॥
3ਨਾਨਕ ਗੁਰਮਤਿ ਮਿਲੀਐ ਮੀਤ ॥੧੭॥
4ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥
5ਜਿਉ ਕੰਚਨ ਸੋਹਾਗਾ ਢਾਲੈ ॥
6ਕਸਿ ਕਸਵਟੀ ਸਹੈ ਸੁ ਤਾਉ ॥
7ਨਦਰਿ ਸਰਾਫ ਵੰਨੀ ਸਚੜਾਉ ॥
8ਜਗਤੁ ਪਸੂ ਅਹੰ ਕਾਲੁ ਕਸਾਈ ॥
9ਕਰਿ ਕਰਤੈ ਕਰਣੀ ਕਰਿ ਪਾਈ ॥
10ਜਿਨਿ ਕੀਤੀ ਤਿਨਿ ਕੀਮਤਿ ਪਾਈ ॥
11ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥
12ਖੋਜਤ ਖੋਜਤ ਅੰਮ੍ਰਿਤੁ ਪੀਆ ॥
13ਖਿਮਾ ਗਹੀ ਮਨੁ ਸਤਗੁਰਿ ਦੀਆ ॥
14ਖਰਾ ਖਰਾ ਆਖੈ ਸਭੁ ਕੋਇ ॥
15ਖਰਾ ਰਤਨੁ ਜੁਗ ਚਾਰੇ ਹੋਇ ॥
16ਖਾਤ ਪੀਅੰਤ ਮੂਏ ਨਹੀ ਜਾਨਿਆ ॥
17ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥
18ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥
19ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥
20ਗਗਨ ਗੰਭੀਰੁ ਗਗਨੰਤਰਿ ਵਾਸੁ ॥
21ਗੁਣ ਗਾਵੈ ਸੁਖ ਸਹਜਿ ਨਿਵਾਸੁ ॥
22ਗਇਆ ਨ ਆਵੈ ਆਇ ਨ ਜਾਇ ॥
23ਗੁਰ ਪਰਸਾਦਿ ਰਹੈ ਲਿਵ ਲਾਇ ॥
24ਗਗਨੁ ਅਗੰਮੁ ਅਨਾਥੁ ਅਜੋਨੀ ॥
25ਅਸਥਿਰੁ ਚੀਤੁ ਸਮਾਧਿ ਸਗੋਨੀ ॥
26ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥
27ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥
28ਘਰ ਦਰ ਫਿਰਿ ਥਾਕੀ ਬਹੁਤੇਰੇ ॥
29ਜਾਤਿ ਅਸੰਖ ਅੰਤ ਨਹੀ ਮੇਰੇ ॥
30ਕੇਤੇ ਮਾਤ ਪਿਤਾ ਸੁਤ ਧੀਆ ॥
31ਕੇਤੇ ਗੁਰ ਚੇਲੇ ਫੁਨਿ ਹੂਆ ॥
32ਕਾਚੇ ਗੁਰ ਤੇ ਮੁਕਤਿ ਨ ਹੂਆ ॥
33ਕੇਤੀ ਨਾਰਿ ਵਰੁ ਏਕੁ ਸਮਾਲਿ ॥
34ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥
35ਦਹ ਦਿਸ ਢੂਢਿ ਘਰੈ ਮਹਿ ਪਾਇਆ ॥
36ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥
37ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥
38ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥
39ਗੁਰਮੁਖਿ ਆਵੈ ਜਾਇ ਨਿਸੰਗੁ ॥
40ਪਰਹਰਿ ਮੈਲੁ ਜਲਾਇ ਕਲੰਕੁ ॥
41ਗੁਰਮੁਖਿ ਨਾਦ ਬੇਦ ਬੀਚਾਰੁ ॥
42ਗੁਰਮੁਖਿ ਮਜਨੁ ਚਜੁ ਅਚਾਰੁ ॥
43ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥
44ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥
45ਚੰਚਲੁ ਚੀਤੁ ਨ ਰਹਈ ਠਾਇ ॥
46ਚੋਰੀ ਮਿਰਗੁ ਅੰਗੂਰੀ ਖਾਇ ॥
47ਚਰਨ ਕਮਲ ਉਰ ਧਾਰੇ ਚੀਤ ॥
48ਚਿਰੁ ਜੀਵਨੁ ਚੇਤਨੁ ਨਿਤ ਨੀਤ ॥
49ਚਿੰਤਤ ਹੀ ਦੀਸੈ ਸਭੁ ਕੋਇ ॥
50ਚੇਤਹਿ ਏਕੁ ਤਹੀ ਸੁਖੁ ਹੋਇ ॥
51ਚਿਤਿ ਵਸੈ ਰਾਚੈ ਹਰਿ ਨਾਇ ॥
52ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥
53ਛੀਜੈ ਦੇਹ ਖੁਲੈ ਇਕ ਗੰਢਿ ॥
54ਛੇਆ ਨਿਤ ਦੇਖਹੁ ਜਗਿ ਹੰਢਿ ॥
55ਧੂਪ ਛਾਵ ਜੇ ਸਮ ਕਰਿ ਜਾਣੈ ॥
56ਬੰਧਨ ਕਾਟਿ ਮੁਕਤਿ ਘਰਿ ਆਣੈ ॥
57ਛਾਇਆ ਛੂਛੀ ਜਗਤੁ ਭੁਲਾਨਾ ॥
58ਲਿਖਿਆ ਕਿਰਤੁ ਧੁਰੇ ਪਰਵਾਨਾ ॥
59ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath