ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 934 · Raag Raamkalee · Guru Nanak Dev Ji

1ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥

2ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥

3ਗੁਰ ਪਰਸਾਦੀ ਤਿਸੁ ਸੰਮੑਲਾ ਤਾ ਤਨਿ ਦੂਖੁ ਨ ਹੋਇ ॥੩੧॥

4ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥

5ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥

6ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥

7ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥

8ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥

9ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥

10ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥

11ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥

12ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥

13ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥

14ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥

15ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥

16ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥

17ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥

18ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥

19ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥

20ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥

21ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥

22ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥

23ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥

24ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥

25ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥

26ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥

27ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥

28ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥

29ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥

30ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥

31ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥

32ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥

33ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥

34ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥

35ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥

36ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥

37ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥

38ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥

39ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥

40ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥

41ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath