ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 935 · Raag Raamkalee · Guru Nanak Dev Ji

1ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥

2ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥

3ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥

4ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥

5ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥

6ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥

7ਪਾਪੁ ਬੁਰਾ ਪਾਪੀ ਕਉ ਪਿਆਰਾ ॥

8ਪਾਪਿ ਲਦੇ ਪਾਪੇ ਪਾਸਾਰਾ ॥

9ਪਰਹਰਿ ਪਾਪੁ ਪਛਾਣੈ ਆਪੁ ॥

10ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥

11ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥

12ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥

13ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥

14ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥

15ਫਿਰਿ ਫਿਰਿ ਫਾਹੀ ਫਾਸੈ ਕਊਆ ॥

16ਫਿਰਿ ਪਛੁਤਾਨਾ ਅਬ ਕਿਆ ਹੂਆ ॥

17ਫਾਥਾ ਚੋਗ ਚੁਗੈ ਨਹੀ ਬੂਝੈ ॥

18ਸਤਗੁਰੁ ਮਿਲੈ ਤ ਆਖੀ ਸੂਝੈ ॥

19ਜਿਉ ਮਛੁਲੀ ਫਾਥੀ ਜਮ ਜਾਲਿ ॥

20ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥

21ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥

22ਇਕ ਰੰਗਿ ਰਚੈ ਰਹੈ ਲਿਵ ਲਾਇ ॥

23ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥

24ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥

25ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥

26ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥

27ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥

28ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥

29ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥

30ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥

31ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥

32ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥

33ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥

34ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥

35ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥

36ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥

37ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥

38ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥

39ਗੁਰ ਪਰਸਾਦੀ ਆਪੋ ਚੀਨੑੈ ਜੀਵਤਿਆ ਇਵ ਮਰੀਐ ॥੪੧॥

40ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥

41ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥

42ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥

43ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath