ਗੁਰੂ ਗ੍ਰੰਥ ਸਾਹਿਬ 936 · Raag Raamkalee · Guru Nanak Dev Ji
1ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥
2ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥
3ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥
4ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥
5ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥
6ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥
7ਸੇ ਜਨ ਉਬਰੇ ਜਿਨ ਹਰਿ ਭਾਇਆ ॥
8ਧੰਧਾ ਮੁਆ ਵਿਗੂਤੀ ਮਾਇਆ ॥
9ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥
10ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥
11ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥
12ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥
13ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥
14ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥
15ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥
16ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥
17ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥
18ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥
19ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥
20ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥
21ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥
22ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥
23ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥
24ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥
25ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥
26ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥
27ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥
28ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥
29ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥
30ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥
31ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥
32ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥
33ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥
34ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥
35ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥
36ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥
37ੜਾੜੈ ਰੂੜਾ ਹਰਿ ਜੀਉ ਸੋਈ ॥
38ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥
39ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥
40ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥
41ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥
42ਗੁਰਮੁਖਿ ਪੂਰਾ ਤਿਸੁ ਸਾਬਾਸਿ ॥
43ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath