ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 937 · Raag Raamkalee · Guru Nanak Dev Ji

1ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥

2ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥

3ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥

4ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥

5ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥

6ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥

7ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥

8ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥

9ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥

10ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥

11ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥

12ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥

13ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥

14ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥

15ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥

16ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥

17ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥

18ਸ੍ਰਿਸਟੇ ਭੇਉ ਨ ਜਾਣੈ ਕੋਇ ॥

19ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥

20ਸੰਪੈ ਕਉ ਈਸਰੁ ਧਿਆਈਐ ॥

21ਸੰਪੈ ਪੁਰਬਿ ਲਿਖੇ ਕੀ ਪਾਈਐ ॥

22ਸੰਪੈ ਕਾਰਣਿ ਚਾਕਰ ਚੋਰ ॥

23ਸੰਪੈ ਸਾਥਿ ਨ ਚਾਲੈ ਹੋਰ ॥

24ਬਿਨੁ ਸਾਚੇ ਨਹੀ ਦਰਗਹ ਮਾਨੁ ॥

25ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥

26ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥

27ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥

28ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥

29ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥

30ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥

31ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥

32ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥

33ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥

34ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥

35ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥

36ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥

37ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥

38ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥

39ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥

40ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥

41ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥

42ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath