ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 938 · Raag Raamkalee · Guru Nanak Dev Ji

1ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥

2ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥

3ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥

4ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥

5ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥

6ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥

7ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥

8ਰਾਮਕਲੀ ਮਹਲਾ ੧ ਸਿਧ ਗੋਸਟਿ

9ੴ ਸਤਿਗੁਰ ਪ੍ਰਸਾਦਿ ॥

10ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥

11ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥

12ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥

13ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥

14ਕਿਆ ਭਵੀਐ ਸਚਿ ਸੂਚਾ ਹੋਇ ॥

15ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥

16ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥

17ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥

18ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥

19ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥

20ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥

21ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥

22ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥

23ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥

24ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥

25ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥

26ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥

27ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥

28ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥

29ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥

30ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥

31ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥

32ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥

33ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥

34ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥

35ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥

36ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥

37ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath