ਗੁਰੂ ਗ੍ਰੰਥ ਸਾਹਿਬ 939 · Raag Raamkalee · Guru Nanak Dev Ji
1ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥
2ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥
3ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥
4ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥
5ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥
6ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
7ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥
8ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥
9ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥
10ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
11ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥
12ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥
13ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥
14ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
15ਊਂਧਉ ਖਪਰੁ ਪੰਚ ਭੂ ਟੋਪੀ ॥
16ਕਾਂਇਆ ਕੜਾਸਣੁ ਮਨੁ ਜਾਗੋਟੀ ॥
17ਸਤੁ ਸੰਤੋਖੁ ਸੰਜਮੁ ਹੈ ਨਾਲਿ ॥
18ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
19ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥
20ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥
21ਕਵਨੁ ਸੁ ਆਵੈ ਕਵਨੁ ਸੁ ਜਾਇ ॥
22ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
23ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥
24ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
25ਮਨਮੁਖਿ ਬਿਨਸੈ ਆਵੈ ਜਾਇ ॥
26ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
27ਕਿਉ ਕਰਿ ਬਾਧਾ ਸਰਪਨਿ ਖਾਧਾ ॥
28ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥
29ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
30ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
31ਦੁਰਮਤਿ ਬਾਧਾ ਸਰਪਨਿ ਖਾਧਾ ॥
32ਮਨਮੁਖਿ ਖੋਇਆ ਗੁਰਮੁਖਿ ਲਾਧਾ ॥
33ਸਤਿਗੁਰੁ ਮਿਲੈ ਅੰਧੇਰਾ ਜਾਇ ॥
34ਨਾਨਕ ਹਉਮੈ ਮੇਟਿ ਸਮਾਇ ॥੧੫॥
35ਸੁੰਨ ਨਿਰੰਤਰਿ ਦੀਜੈ ਬੰਧੁ ॥
36ਉਡੈ ਨ ਹੰਸਾ ਪੜੈ ਨ ਕੰਧੁ ॥
37ਸਹਜ ਗੁਫਾ ਘਰੁ ਜਾਣੈ ਸਾਚਾ ॥
38ਨਾਨਕ ਸਾਚੇ ਭਾਵੈ ਸਾਚਾ ॥੧੬॥
39ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥
40ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥
41ਕਿਸੁ ਵਖਰ ਕੇ ਤੁਮ ਵਣਜਾਰੇ ॥
42ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
43ਗੁਰਮੁਖਿ ਖੋਜਤ ਭਏ ਉਦਾਸੀ ॥
44ਦਰਸਨ ਕੈ ਤਾਈ ਭੇਖ ਨਿਵਾਸੀ ॥
45ਸਾਚ ਵਖਰ ਕੇ ਹਮ ਵਣਜਾਰੇ ॥
46ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
47ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥
48ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath