ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 93 · Siree Raag

1ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥

2ਪਹਰਿਆ ਕੈ ਘਰਿ ਗਾਵਣਾ ॥

3ੴ ਸਤਿਗੁਰ ਪ੍ਰਸਾਦਿ ॥

4ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥

5ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥

6ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥

7ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥

8ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥

9ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥

10ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥

11ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥

12ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥

13ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥

14ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥

15ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥

16ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥

17ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥

18ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥

19ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥

20ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥

21ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥

22ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥

23ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥

24ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥

25ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥

26ਸਿਰੀਰਾਗੁ ॥

27ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥

28ਕਨਕ ਕਟਿਕ ਜਲ ਤਰੰਗ ਜੈਸਾ ॥੧॥

29ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥

30ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥

31ਤੁਮੑ ਜੁ ਨਾਇਕ ਆਛਹੁ ਅੰਤਰਜਾਮੀ ॥

32ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥

33ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥

34ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath