ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 940 · Raag Raamkalee · Guru Nanak Dev Ji

1ਕਿਤੁ ਬਿਧਿ ਆਸਾ ਮਨਸਾ ਖਾਈ ॥

2ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥

3ਬਿਨੁ ਦੰਤਾ ਕਿਉ ਖਾਈਐ ਸਾਰੁ ॥

4ਨਾਨਕ ਸਾਚਾ ਕਰਹੁ ਬੀਚਾਰੁ ॥੧੯॥

5ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥

6ਅਨਹਤਿ ਰਾਤੇ ਇਹੁ ਮਨੁ ਲਾਇਆ ॥

7ਮਨਸਾ ਆਸਾ ਸਬਦਿ ਜਲਾਈ ॥

8ਗੁਰਮੁਖਿ ਜੋਤਿ ਨਿਰੰਤਰਿ ਪਾਈ ॥

9ਤ੍ਰੈ ਗੁਣ ਮੇਟੇ ਖਾਈਐ ਸਾਰੁ ॥

10ਨਾਨਕ ਤਾਰੇ ਤਾਰਣਹਾਰੁ ॥੨੦॥

11ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥

12ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥

13ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥

14ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥

15ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥

16ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥

17ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥

18ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥

19ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥

20ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥

21ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥

22ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥

23ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥

24ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥

25ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥

26ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥

27ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥

28ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥

29ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥

30ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥

31ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥

32ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥

33ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥

34ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥

35ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥

36ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥

37ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥

38ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath