ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 941 · Raag Raamkalee · Guru Nanak Dev Ji

1ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥

2ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥

3ਮਨਮੁਖਿ ਭੂਲੈ ਜਮ ਕੀ ਕਾਣਿ ॥

4ਪਰ ਘਰੁ ਜੋਹੈ ਹਾਣੇ ਹਾਣਿ ॥

5ਮਨਮੁਖਿ ਭਰਮਿ ਭਵੈ ਬੇਬਾਣਿ ॥

6ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥

7ਸਬਦੁ ਨ ਚੀਨੈ ਲਵੈ ਕੁਬਾਣਿ ॥

8ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥

9ਗੁਰਮੁਖਿ ਸਾਚੇ ਕਾ ਭਉ ਪਾਵੈ ॥

10ਗੁਰਮੁਖਿ ਬਾਣੀ ਅਘੜੁ ਘੜਾਵੈ ॥

11ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥

12ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥

13ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥

14ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥

15ਗੁਰਮੁਖਿ ਪਰਚੈ ਬੇਦ ਬੀਚਾਰੀ ॥

16ਗੁਰਮੁਖਿ ਪਰਚੈ ਤਰੀਐ ਤਾਰੀ ॥

17ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥

18ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥

19ਗੁਰਮੁਖਿ ਪਾਈਐ ਅਲਖ ਅਪਾਰੁ ॥

20ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥

21ਗੁਰਮੁਖਿ ਅਕਥੁ ਕਥੈ ਬੀਚਾਰਿ ॥

22ਗੁਰਮੁਖਿ ਨਿਬਹੈ ਸਪਰਵਾਰਿ ॥

23ਗੁਰਮੁਖਿ ਜਪੀਐ ਅੰਤਰਿ ਪਿਆਰਿ ॥

24ਗੁਰਮੁਖਿ ਪਾਈਐ ਸਬਦਿ ਅਚਾਰਿ ॥

25ਸਬਦਿ ਭੇਦਿ ਜਾਣੈ ਜਾਣਾਈ ॥

26ਨਾਨਕ ਹਉਮੈ ਜਾਲਿ ਸਮਾਈ ॥੨੯॥

27ਗੁਰਮੁਖਿ ਧਰਤੀ ਸਾਚੈ ਸਾਜੀ ॥

28ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥

29ਗੁਰ ਕੈ ਸਬਦਿ ਰਪੈ ਰੰਗੁ ਲਾਇ ॥

30ਸਾਚਿ ਰਤਉ ਪਤਿ ਸਿਉ ਘਰਿ ਜਾਇ ॥

31ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥

32ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥

33ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥

34ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥

35ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥

36ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥

37ਗੁਰਮੁਖਿ ਤਾਰੇ ਪਾਰਿ ਉਤਾਰੇ ॥

38ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥

39ਨਾਮੇ ਰਾਤੇ ਹਉਮੈ ਜਾਇ ॥

40ਨਾਮਿ ਰਤੇ ਸਚਿ ਰਹੇ ਸਮਾਇ ॥

41ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥

42ਨਾਮਿ ਰਤੇ ਪਾਵਹਿ ਮੋਖ ਦੁਆਰੁ ॥

43ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥

44ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥

45ਨਾਮਿ ਰਤੇ ਸਿਧ ਗੋਸਟਿ ਹੋਇ ॥

46ਨਾਮਿ ਰਤੇ ਸਦਾ ਤਪੁ ਹੋਇ ॥

47ਨਾਮਿ ਰਤੇ ਸਚੁ ਕਰਣੀ ਸਾਰੁ ॥

48ਨਾਮਿ ਰਤੇ ਗੁਣ ਗਿਆਨ ਬੀਚਾਰੁ ॥

49ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥

50ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥

51ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥

52ਜੋਗ ਜੁਗਤਿ ਸਚਿ ਰਹੈ ਸਮਾਇ ॥

53ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥

54ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath