ਗੁਰੂ ਗ੍ਰੰਥ ਸਾਹਿਬ 942 · Raag Raamkalee · Guru Nanak Dev Ji
1ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥
2ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥
3ਗੁਰਮੁਖਿ ਰਤਨੁ ਲਹੈ ਲਿਵ ਲਾਇ ॥
4ਗੁਰਮੁਖਿ ਪਰਖੈ ਰਤਨੁ ਸੁਭਾਇ ॥
5ਗੁਰਮੁਖਿ ਸਾਚੀ ਕਾਰ ਕਮਾਇ ॥
6ਗੁਰਮੁਖਿ ਸਾਚੇ ਮਨੁ ਪਤੀਆਇ ॥
7ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥
8ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥
9ਗੁਰਮੁਖਿ ਨਾਮੁ ਦਾਨੁ ਇਸਨਾਨੁ ॥
10ਗੁਰਮੁਖਿ ਲਾਗੈ ਸਹਜਿ ਧਿਆਨੁ ॥
11ਗੁਰਮੁਖਿ ਪਾਵੈ ਦਰਗਹ ਮਾਨੁ ॥
12ਗੁਰਮੁਖਿ ਭਉ ਭੰਜਨੁ ਪਰਧਾਨੁ ॥
13ਗੁਰਮੁਖਿ ਕਰਣੀ ਕਾਰ ਕਰਾਏ ॥
14ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥
15ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥
16ਗੁਰਮੁਖਿ ਪਾਵੈ ਘਟਿ ਘਟਿ ਭੇਦ ॥
17ਗੁਰਮੁਖਿ ਵੈਰ ਵਿਰੋਧ ਗਵਾਵੈ ॥
18ਗੁਰਮੁਖਿ ਸਗਲੀ ਗਣਤ ਮਿਟਾਵੈ ॥
19ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥
20ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥
21ਬਿਨੁ ਗੁਰ ਭਰਮੈ ਆਵੈ ਜਾਇ ॥
22ਬਿਨੁ ਗੁਰ ਘਾਲ ਨ ਪਵਈ ਥਾਇ ॥
23ਬਿਨੁ ਗੁਰ ਮਨੂਆ ਅਤਿ ਡੋਲਾਇ ॥
24ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥
25ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥
26ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥
27ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥
28ਅਵਗਣ ਮੇਟੈ ਗੁਣਿ ਨਿਸਤਾਰੈ ॥
29ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥
30ਗੁਰਮੁਖਿ ਕਦੇ ਨ ਆਵੈ ਹਾਰਿ ॥
31ਤਨੁ ਹਟੜੀ ਇਹੁ ਮਨੁ ਵਣਜਾਰਾ ॥
32ਨਾਨਕ ਸਹਜੇ ਸਚੁ ਵਾਪਾਰਾ ॥੩੯॥
33ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥
34ਲੰਕਾ ਲੂਟੀ ਦੈਤ ਸੰਤਾਪੈ ॥
35ਰਾਮਚੰਦਿ ਮਾਰਿਓ ਅਹਿ ਰਾਵਣੁ ॥
36ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
37ਗੁਰਮੁਖਿ ਸਾਇਰਿ ਪਾਹਣ ਤਾਰੇ ॥
38ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
39ਗੁਰਮੁਖਿ ਚੂਕੈ ਆਵਣ ਜਾਣੁ ॥
40ਗੁਰਮੁਖਿ ਦਰਗਹ ਪਾਵੈ ਮਾਣੁ ॥
41ਗੁਰਮੁਖਿ ਖੋਟੇ ਖਰੇ ਪਛਾਣੁ ॥
42ਗੁਰਮੁਖਿ ਲਾਗੈ ਸਹਜਿ ਧਿਆਨੁ ॥
43ਗੁਰਮੁਖਿ ਦਰਗਹ ਸਿਫਤਿ ਸਮਾਇ ॥
44ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
45ਗੁਰਮੁਖਿ ਨਾਮੁ ਨਿਰੰਜਨ ਪਾਏ ॥
46ਗੁਰਮੁਖਿ ਹਉਮੈ ਸਬਦਿ ਜਲਾਏ ॥
47ਗੁਰਮੁਖਿ ਸਾਚੇ ਕੇ ਗੁਣ ਗਾਏ ॥
48ਗੁਰਮੁਖਿ ਸਾਚੈ ਰਹੈ ਸਮਾਏ ॥
49ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥
50ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
51ਕਵਣ ਮੂਲੁ ਕਵਣ ਮਤਿ ਵੇਲਾ ॥
52ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥
53ਕਵਣ ਕਥਾ ਲੇ ਰਹਹੁ ਨਿਰਾਲੇ ॥
54ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥
55ਏਸੁ ਕਥਾ ਕਾ ਦੇਇ ਬੀਚਾਰੁ ॥
56ਭਵਜਲੁ ਸਬਦਿ ਲੰਘਾਵਣਹਾਰੁ ॥੪੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath