ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 943 · Raag Raamkalee · Guru Nanak Dev Ji

1ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥

2ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥

3ਅਕਥ ਕਥਾ ਲੇ ਰਹਉ ਨਿਰਾਲਾ ॥

4ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥

5ਏਕੁ ਸਬਦੁ ਜਿਤੁ ਕਥਾ ਵੀਚਾਰੀ ॥

6ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

7ਮੈਣ ਕੇ ਦੰਤ ਕਿਉ ਖਾਈਐ ਸਾਰੁ ॥

8ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥

9ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥

10ਕਵਨ ਗੁਫਾ ਜਿਤੁ ਰਹੈ ਅਵਾਹਨੁ ॥

11ਇਤ ਉਤ ਕਿਸ ਕਉ ਜਾਣਿ ਸਮਾਵੈ ॥

12ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥

13ਹਉ ਹਉ ਮੈ ਮੈ ਵਿਚਹੁ ਖੋਵੈ ॥

14ਦੂਜਾ ਮੇਟੈ ਏਕੋ ਹੋਵੈ ॥

15ਜਗੁ ਕਰੜਾ ਮਨਮੁਖੁ ਗਾਵਾਰੁ ॥

16ਸਬਦੁ ਕਮਾਈਐ ਖਾਈਐ ਸਾਰੁ ॥

17ਅੰਤਰਿ ਬਾਹਰਿ ਏਕੋ ਜਾਣੈ ॥

18ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥

19ਸਚ ਭੈ ਰਾਤਾ ਗਰਬੁ ਨਿਵਾਰੈ ॥

20ਏਕੋ ਜਾਤਾ ਸਬਦੁ ਵੀਚਾਰੈ ॥

21ਸਬਦੁ ਵਸੈ ਸਚੁ ਅੰਤਰਿ ਹੀਆ ॥

22ਤਨੁ ਮਨੁ ਸੀਤਲੁ ਰੰਗਿ ਰੰਗੀਆ ॥

23ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥

24ਨਾਨਕ ਨਦਰੀ ਨਦਰਿ ਪਿਆਰੇ ॥੪੭॥

25ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥

26ਕਵਨ ਮੁਖਿ ਸੂਰਜੁ ਤਪੈ ਤਪਾਇਆ ॥

27ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥

28ਕਵਨ ਬੁਧਿ ਗੁਰਮੁਖਿ ਪਤਿ ਰਹੈ ॥

29ਕਵਨੁ ਜੋਧੁ ਜੋ ਕਾਲੁ ਸੰਘਾਰੈ ॥

30ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥

31ਸਬਦੁ ਭਾਖਤ ਸਸਿ ਜੋਤਿ ਅਪਾਰਾ ॥

32ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥

33ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥

34ਆਪੇ ਪਾਰਿ ਉਤਾਰਣਹਾਰਾ ॥

35ਗੁਰ ਪਰਚੈ ਮਨੁ ਸਾਚਿ ਸਮਾਇ ॥

36ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥

37ਨਾਮ ਤਤੁ ਸਭ ਹੀ ਸਿਰਿ ਜਾਪੈ ॥

38ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥

39ਤਤੋ ਤਤੁ ਮਿਲੈ ਮਨੁ ਮਾਨੈ ॥

40ਦੂਜਾ ਜਾਇ ਇਕਤੁ ਘਰਿ ਆਨੈ ॥

41ਬੋਲੈ ਪਵਨਾ ਗਗਨੁ ਗਰਜੈ ॥

42ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥

43ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥

44ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥

45ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥

46ਜੋ ਜਨੁ ਨਾਮ ਨਿਰੰਜਨ ਰਾਤਾ ॥

47ਨਾਨਕ ਸੋਈ ਪੁਰਖੁ ਬਿਧਾਤਾ ॥੫੧॥

48ਸੁੰਨੋ ਸੁੰਨੁ ਕਹੈ ਸਭੁ ਕੋਈ ॥

49ਅਨਹਤ ਸੁੰਨੁ ਕਹਾ ਤੇ ਹੋਈ ॥

50ਅਨਹਤ ਸੁੰਨਿ ਰਤੇ ਸੇ ਕੈਸੇ ॥

51ਜਿਸ ਤੇ ਉਪਜੇ ਤਿਸ ਹੀ ਜੈਸੇ ॥

52ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥

53ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥

54ਨਉ ਸਰ ਸੁਭਰ ਦਸਵੈ ਪੂਰੇ ॥

55ਤਹ ਅਨਹਤ ਸੁੰਨ ਵਜਾਵਹਿ ਤੂਰੇ ॥

56ਸਾਚੈ ਰਾਚੇ ਦੇਖਿ ਹਜੂਰੇ ॥

57ਘਟਿ ਘਟਿ ਸਾਚੁ ਰਹਿਆ ਭਰਪੂਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath