ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 944 · Raag Raamkalee · Guru Nanak Dev Ji

1ਗੁਪਤੀ ਬਾਣੀ ਪਰਗਟੁ ਹੋਇ ॥

2ਨਾਨਕ ਪਰਖਿ ਲਏ ਸਚੁ ਸੋਇ ॥੫੩॥

3ਸਹਜ ਭਾਇ ਮਿਲੀਐ ਸੁਖੁ ਹੋਵੈ ॥

4ਗੁਰਮੁਖਿ ਜਾਗੈ ਨੀਦ ਨ ਸੋਵੈ ॥

5ਸੁੰਨ ਸਬਦੁ ਅਪਰੰਪਰਿ ਧਾਰੈ ॥

6ਕਹਤੇ ਮੁਕਤੁ ਸਬਦਿ ਨਿਸਤਾਰੈ ॥

7ਗੁਰ ਕੀ ਦੀਖਿਆ ਸੇ ਸਚਿ ਰਾਤੇ ॥

8ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥

9ਕੁਬੁਧਿ ਚਵਾਵੈ ਸੋ ਕਿਤੁ ਠਾਇ ॥

10ਕਿਉ ਤਤੁ ਨ ਬੂਝੈ ਚੋਟਾ ਖਾਇ ॥

11ਜਮ ਦਰਿ ਬਾਧੇ ਕੋਇ ਨ ਰਾਖੈ ॥

12ਬਿਨੁ ਸਬਦੈ ਨਾਹੀ ਪਤਿ ਸਾਖੈ ॥

13ਕਿਉ ਕਰਿ ਬੂਝੈ ਪਾਵੈ ਪਾਰੁ ॥

14ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥

15ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥

16ਸਤਿਗੁਰੁ ਭੇਟੈ ਮੋਖ ਦੁਆਰ ॥

17ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥

18ਦੁਰਮਤਿ ਵਿਛੁੜਿ ਚੋਟਾ ਖਾਇ ॥

19ਮਾਨੈ ਹੁਕਮੁ ਸਭੇ ਗੁਣ ਗਿਆਨ ॥

20ਨਾਨਕ ਦਰਗਹ ਪਾਵੈ ਮਾਨੁ ॥੫੬॥

21ਸਾਚੁ ਵਖਰੁ ਧਨੁ ਪਲੈ ਹੋਇ ॥

22ਆਪਿ ਤਰੈ ਤਾਰੇ ਭੀ ਸੋਇ ॥

23ਸਹਜਿ ਰਤਾ ਬੂਝੈ ਪਤਿ ਹੋਇ ॥

24ਤਾ ਕੀ ਕੀਮਤਿ ਕਰੈ ਨ ਕੋਇ ॥

25ਜਹ ਦੇਖਾ ਤਹ ਰਹਿਆ ਸਮਾਇ ॥

26ਨਾਨਕ ਪਾਰਿ ਪਰੈ ਸਚ ਭਾਇ ॥੫੭॥

27ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥

28ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥

29ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥

30ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥

31ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥

32ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥

33ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥

34ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥

35ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥

36ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥

37ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥

38ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥

39ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥

40ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥

41ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥

42ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥

43ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥

44ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥

45ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥

46ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath