ਗੁਰੂ ਗ੍ਰੰਥ ਸਾਹਿਬ 945 · Raag Raamkalee · Guru Nanak Dev Ji
1ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥
2ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥
3ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥
4ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
5ਰੰਗਿ ਨ ਰਾਤਾ ਰਸਿ ਨਹੀ ਮਾਤਾ ॥
6ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥
7ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥
8ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
9ਅਕਥ ਕਥਾ ਲੇ ਸਮ ਕਰਿ ਰਹੈ ॥
10ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
11ਗੁਰ ਪਰਸਾਦੀ ਰੰਗੇ ਰਾਤਾ ॥
12ਅੰਮ੍ਰਿਤੁ ਪੀਆ ਸਾਚੇ ਮਾਤਾ ॥
13ਗੁਰ ਵੀਚਾਰੀ ਅਗਨਿ ਨਿਵਾਰੀ ॥
14ਅਪਿਉ ਪੀਓ ਆਤਮ ਸੁਖੁ ਧਾਰੀ ॥
15ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥
16ਨਾਨਕ ਬੂਝੈ ਕੋ ਵੀਚਾਰੀ ॥੬੩॥
17ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥
18ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥
19ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
20ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥
21ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥
22ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
23ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
24ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
25ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
26ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
27ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
28ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
29ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
30ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
31ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
32ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
33ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
34ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
35ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
36ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
37ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
38ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath