ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 946 · Raag Raamkalee · Guru Nanak Dev Ji

1ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥

2ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥

3ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥

4ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥

5ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥

6ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥

7ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥

8ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥

9ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥

10ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥

11ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥

12ਗੁਰਮੁਖਿ ਨਿਜ ਘਰਿ ਵਾਸਾ ਹੋਇ ॥

13ਗੁਰਮੁਖਿ ਜੋਗੀ ਜੁਗਤਿ ਪਛਾਣੈ ॥

14ਗੁਰਮੁਖਿ ਨਾਨਕ ਏਕੋ ਜਾਣੈ ॥੬੯॥

15ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥

16ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥

17ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥

18ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥

19ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥

20ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥

21ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥

22ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥

23ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥

24ਗੁਰਮੁਖਿ ਦਰਗਹ ਨ ਆਵੈ ਹਾਰਿ ॥

25ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥

26ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥

27ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥

28ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥

29ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥

30ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥

31ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥

32ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥

33ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥

34ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥

35ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥

36ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥

37ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥

38ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath