ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 947 · Raag Raamkalee

1ੴ ਸਤਿਗੁਰ ਪ੍ਰਸਾਦਿ ॥

2ਰਾਮਕਲੀ ਕੀ ਵਾਰ ਮਹਲਾ ੩ ॥

3ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥

4ਸਲੋਕੁ ਮਃ ੩ ॥

5ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥

6ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥

7ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥

8ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥

9ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥

10ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥

11ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥

12ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥

13ਮਃ ੩ ॥

14ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥

15ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥

16ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥

17ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥

18ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥

19ਮਃ ੩ ॥

20ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥

21ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥

22ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥

23ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥

24ਪਉੜੀ ॥

25ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥

26ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥

27ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥

28ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥

29ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥

30ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥

31ਸਲੋਕੁ ॥

32ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥

33ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥

34ਮਃ ੩ ॥

35ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥

36ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥

37ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥

38ਪਉੜੀ ॥

39ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥

40ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥

41ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥

42ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥

43ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥

44ਸਲੋਕੁ ਮਃ ੩ ॥

45ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath