ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 948 · Raag Raamkalee · Guru Amar Daas Ji

1ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥

2ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥

3ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥

4ਮਃ ੩ ॥

5ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥

6ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥

7ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥

8ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥

9ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥

10ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥

11ਪਉੜੀ ॥

12ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥

13ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥

14ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥

15ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥

16ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥

17ਸਲੋਕੁ ॥

18ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥

19ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥

20ਮਃ ੩ ॥

21ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥

22ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥

23ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥

24ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥

25ਮਃ ੩ ॥

26ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥

27ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥

28ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥

29ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥

30ਪਉੜੀ ॥

31ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥

32ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥

33ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥

34ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥

35ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥

36ਸਲੋਕੁ ਮਃ ੩ ॥

37ਮਨ ਕਾ ਝੂਠਾ ਝੂਠੁ ਕਮਾਵੈ ॥

38ਮਾਇਆ ਨੋ ਫਿਰੈ ਤਪਾ ਸਦਾਵੈ ॥

39ਭਰਮੇ ਭੂਲਾ ਸਭਿ ਤੀਰਥ ਗਹੈ ॥

40ਓਹੁ ਤਪਾ ਕੈਸੇ ਪਰਮ ਗਤਿ ਲਹੈ ॥

41ਗੁਰ ਪਰਸਾਦੀ ਕੋ ਸਚੁ ਕਮਾਵੈ ॥

42ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥

43ਮਃ ੩ ॥

44ਸੋ ਤਪਾ ਜਿ ਇਹੁ ਤਪੁ ਘਾਲੇ ॥

45ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥

46ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥

47ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥

48ਪਉੜੀ ॥

49ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath