ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 94 · Raag Maajh

1ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪

2ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥

4ਵਡਭਾਗੀ ਹਰਿ ਨਾਮੁ ਧਿਆਇਆ ॥

5ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥

6ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥

7ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥

8ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥

9ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥

10ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥

11ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥

12ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥

13ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥

14ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥

15ਮਾਝ ਮਹਲਾ ੪ ॥

16ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥

17ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥

18ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥

19ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥

20ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥

21ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥

22ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥

23ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥

24ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥

25ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥

26ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥

27ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath