ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 950 · Raag Raamkalee · Guru Amar Daas Ji

1ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥

2ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥

3ਮਃ ੩ ॥

4ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥

5ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥

6ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥

7ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥

8ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥

9ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥

10ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥

11ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥

12ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥

13ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥

14ਮਃ ੩ ॥

15ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥

16ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥

17ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥

18ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥

19ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥

20ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥

21ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥

22ਪਉੜੀ ॥

23ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥

24ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥

25ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥

26ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥

27ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥

28ਸਲੋਕ ਮਃ ੩ ॥

29ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥

30ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥

31ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥

32ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥

33ਮਃ ੩ ॥

34ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥

35ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥

36ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥

37ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥

38ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥

39ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥

40ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath