ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 951 · Raag Raamkalee · Guru Amar Daas Ji

1ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥

2ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥

3ਪਉੜੀ ॥

4ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥

5ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥

6ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥

7ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥

8ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥

9ਸਲੋਕ ਮਃ ੩ ॥

10ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥

11ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥

12ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥

13ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥

14ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥

15ਮਃ ੩ ॥

16ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥

17ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥

18ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥

19ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥

20ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥

21ਪਉੜੀ ॥

22ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥

23ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥

24ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥

25ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥

26ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥

27ਸਲੋਕੁ ਮਃ ੧ ॥

28ਸਤੀ ਪਾਪੁ ਕਰਿ ਸਤੁ ਕਮਾਹਿ ॥

29ਗੁਰ ਦੀਖਿਆ ਘਰਿ ਦੇਵਣ ਜਾਹਿ ॥

30ਇਸਤਰੀ ਪੁਰਖੈ ਖਟਿਐ ਭਾਉ ॥

31ਭਾਵੈ ਆਵਉ ਭਾਵੈ ਜਾਉ ॥

32ਸਾਸਤੁ ਬੇਦੁ ਨ ਮਾਨੈ ਕੋਇ ॥

33ਆਪੋ ਆਪੈ ਪੂਜਾ ਹੋਇ ॥

34ਕਾਜੀ ਹੋਇ ਕੈ ਬਹੈ ਨਿਆਇ ॥

35ਫੇਰੇ ਤਸਬੀ ਕਰੇ ਖੁਦਾਇ ॥

36ਵਢੀ ਲੈ ਕੈ ਹਕੁ ਗਵਾਏ ॥

37ਜੇ ਕੋ ਪੁਛੈ ਤਾ ਪੜਿ ਸੁਣਾਏ ॥

38ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥

39ਲੋਕ ਮੁਹਾਵਹਿ ਚਾੜੀ ਖਾਹਿ ॥

40ਚਉਕਾ ਦੇ ਕੈ ਸੁਚਾ ਹੋਇ ॥

41ਐਸਾ ਹਿੰਦੂ ਵੇਖਹੁ ਕੋਇ ॥

42ਜੋਗੀ ਗਿਰਹੀ ਜਟਾ ਬਿਭੂਤ ॥

43ਆਗੈ ਪਾਛੈ ਰੋਵਹਿ ਪੂਤ ॥

44ਜੋਗੁ ਨ ਪਾਇਆ ਜੁਗਤਿ ਗਵਾਈ ॥

45ਕਿਤੁ ਕਾਰਣਿ ਸਿਰਿ ਛਾਈ ਪਾਈ ॥

46ਨਾਨਕ ਕਲਿ ਕਾ ਏਹੁ ਪਰਵਾਣੁ ॥

47ਆਪੇ ਆਖਣੁ ਆਪੇ ਜਾਣੁ ॥੧॥

48ਮਃ ੧ ॥

49ਹਿੰਦੂ ਕੈ ਘਰਿ ਹਿੰਦੂ ਆਵੈ ॥

50ਸੂਤੁ ਜਨੇਊ ਪੜਿ ਗਲਿ ਪਾਵੈ ॥

51ਸੂਤੁ ਪਾਇ ਕਰੇ ਬੁਰਿਆਈ ॥

52ਨਾਤਾ ਧੋਤਾ ਥਾਇ ਨ ਪਾਈ ॥

53ਮੁਸਲਮਾਨੁ ਕਰੇ ਵਡਿਆਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath