ਗੁਰੂ ਗ੍ਰੰਥ ਸਾਹਿਬ 952 · Raag Raamkalee · Guru Nanak Dev Ji
1ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥
2ਰਾਹੁ ਦਸਾਇ ਓਥੈ ਕੋ ਜਾਇ ॥
3ਕਰਣੀ ਬਾਝਹੁ ਭਿਸਤਿ ਨ ਪਾਇ ॥
4ਜੋਗੀ ਕੈ ਘਰਿ ਜੁਗਤਿ ਦਸਾਈ ॥
5ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥
6ਮੁੰਦ੍ਰਾ ਪਾਇ ਫਿਰੈ ਸੰਸਾਰਿ ॥
7ਜਿਥੈ ਕਿਥੈ ਸਿਰਜਣਹਾਰੁ ॥
8ਜੇਤੇ ਜੀਅ ਤੇਤੇ ਵਾਟਾਊ ॥
9ਚੀਰੀ ਆਈ ਢਿਲ ਨ ਕਾਊ ॥
10ਏਥੈ ਜਾਣੈ ਸੁ ਜਾਇ ਸਿਞਾਣੈ ॥
11ਹੋਰੁ ਫਕੜੁ ਹਿੰਦੂ ਮੁਸਲਮਾਣੈ ॥
12ਸਭਨਾ ਕਾ ਦਰਿ ਲੇਖਾ ਹੋਇ ॥
13ਕਰਣੀ ਬਾਝਹੁ ਤਰੈ ਨ ਕੋਇ ॥
14ਸਚੋ ਸਚੁ ਵਖਾਣੈ ਕੋਇ ॥
15ਨਾਨਕ ਅਗੈ ਪੁਛ ਨ ਹੋਇ ॥੨॥
16ਪਉੜੀ ॥
17ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥
18ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥
19ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥
20ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥
21ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
22ਸਲੋਕ ਮਃ ੧ ॥
23ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
24ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥
25ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥
26ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥
27ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥
28ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥
29ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥
30ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥
31ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥
32ਮਃ ੧ ॥
33ਸੋ ਗਿਰਹੀ ਜੋ ਨਿਗ੍ਰਹੁ ਕਰੈ ॥
34ਜਪੁ ਤਪੁ ਸੰਜਮੁ ਭੀਖਿਆ ਕਰੈ ॥
35ਪੁੰਨ ਦਾਨ ਕਾ ਕਰੇ ਸਰੀਰੁ ॥
36ਸੋ ਗਿਰਹੀ ਗੰਗਾ ਕਾ ਨੀਰੁ ॥
37ਬੋਲੈ ਈਸਰੁ ਸਤਿ ਸਰੂਪੁ ॥
38ਪਰਮ ਤੰਤ ਮਹਿ ਰੇਖ ਨ ਰੂਪੁ ॥੨॥
39ਮਃ ੧ ॥
40ਸੋ ਅਉਧੂਤੀ ਜੋ ਧੂਪੈ ਆਪੁ ॥
41ਭਿਖਿਆ ਭੋਜਨੁ ਕਰੈ ਸੰਤਾਪੁ ॥
42ਅਉਹਠ ਪਟਣ ਮਹਿ ਭੀਖਿਆ ਕਰੈ ॥
43ਸੋ ਅਉਧੂਤੀ ਸਿਵ ਪੁਰਿ ਚੜੈ ॥
44ਬੋਲੈ ਗੋਰਖੁ ਸਤਿ ਸਰੂਪੁ ॥
45ਪਰਮ ਤੰਤ ਮਹਿ ਰੇਖ ਨ ਰੂਪੁ ॥੩॥
46ਮਃ ੧ ॥
47ਸੋ ਉਦਾਸੀ ਜਿ ਪਾਲੇ ਉਦਾਸੁ ॥
48ਅਰਧ ਉਰਧ ਕਰੇ ਨਿਰੰਜਨ ਵਾਸੁ ॥
49ਚੰਦ ਸੂਰਜ ਕੀ ਪਾਏ ਗੰਢਿ ॥
50ਤਿਸੁ ਉਦਾਸੀ ਕਾ ਪੜੈ ਨ ਕੰਧੁ ॥
51ਬੋਲੈ ਗੋਪੀ ਚੰਦੁ ਸਤਿ ਸਰੂਪੁ ॥
52ਪਰਮ ਤੰਤ ਮਹਿ ਰੇਖ ਨ ਰੂਪੁ ॥੪॥
53ਮਃ ੧ ॥
54ਸੋ ਪਾਖੰਡੀ ਜਿ ਕਾਇਆ ਪਖਾਲੇ ॥
55ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥
56ਸੁਪਨੈ ਬਿੰਦੁ ਨ ਦੇਈ ਝਰਣਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath